ਚੰਡੀਗੜ੍ਹ, 18 ਅਕਤੂਬਰ 2024: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendar Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦਿੱਤੀ ਹੈ | ਰਾਉਸ ਐਵੇਨਿਊ ਕੋਰਟ ਦੇ ਇਸ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 2 ਸਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਖਿਰਕਾਰ ਸੱਚ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਰਾਉਸ ਐਵੇਨਿਊ ਕੋਰਟ ਨੇ ਜ਼ਮਾਨਤ ਦਿੱਤੀ ਹੈ |
ਅਦਾਲਤ ਦੇ ਹੁਕਮ ਮੁਤਾਬਕ ਸਤੇਂਦਰ ਜੈਨ (Satyendar Jain) ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ ਉਨ੍ਹਾਂ ‘ਤੇ ਦੇਸ਼ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਿਕਰਯੋਗ ਹੈ ਕਿ ਸਤੇਂਦਰ ਜੈਨ ਨੂੰ ਈਡੀ ਨੇ 30 ਮਈ, 2022 ਨੂੰ ਕਥਿਤ ਤੌਰ ‘ਤੇ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਸਤੇਂਦਰ ਜੈਨ ਲੰਮੇ ਸਮੇਂ ਬਾਅਦ ਜੇਲ੍ਹ ਤੋਂ ਬਾਹਰ ਆ ਸਕਦੇ ਹਨ |