ਭਵਾਨੀਗੜ੍ਹ, 22 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ ਜਵਾਨ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ ਅਤੇ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਸਹਾਇਤਾ ਦਾ ਚੈੱਕ ਸੌਂਪਿਆ |
ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਵੱਲੋਂ ਚੁੱਕੇ ਐੱਸ.ਵਾਈ.ਐੱਲ (SYL)ਦੇ ਸਵਾਲ ਦੇ ਜਵਾਬ ‘ਚ ਕਿਹਾ ਕਿ ਇਸ ਮੁੱਦੇ ‘ਤੇ ਬਹੁਤ ਵਾਰ ਹਰਿਆਣਾ ਨਾਲ ਬਹੁਤ ਵਾਰ ਬੈਠਕਾਂ ਹੋਈਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ 50 ਸਾਲ ਪਹਿਲਾਂ ਪਾਣੀ ਦੇ ਹਾਲਾਤ ਕੁਝ ਹੋਰ ਸੀ ਅਤੇ ਅੱਜ ਕੁਝ ਹੋਰ ਹੈ | ਅਸੀਂ ਆਪਣੇ ਧਰਤੀ ਹੇਠਲੇ ਅਤੇ ਉਪਰਲੇ ਪਾਣੀ ਨੂੰ ਬਚਾਉਣ ਲਈ ਲੱਗੇ ਹੋਏ ਹਾਂ | ਐੱਸ.ਵਾਈ.ਐੱਲ (SYL) ਦਾ ਮਾਮਲਾ ਸੁਪਰੀਮ ਕੋਰਟ ‘ਚ ਚੱਲ ਰਿਹਾ ਹੈ | ਪੰਜਾਬ ਸਰਕਾਰ ਵੱਲੋਂ ਅਸੀਂ ਕੋਰਟ ‘ਚ ਲਗਾਤਾਰ ਆਪਣਾ ਪੱਖ ਰੱਖ ਰਹੇ ਹਾਂ।
ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨਾਲ ਅਸੀਂ ਲਗਾਤਾਰ ਸੰਪਰਕ ‘ਚ ਹਾਂ ਅਤੇ ਉਨ੍ਹਾਂ ਤੋਂ ਪੁੱਛ-ਪੜਤਾਲ ਕਰਕੇ ਸ਼ਿਕਾਇਤਾਂ ਦੇ ਮੁਤਾਬਕ ਧੋਖੇਬਾਜ਼ ਏਜੰਟਾਂ ‘ਤੇ ਐੱਫ.ਆਈ.ਆਰ ਵੀ ਦਰਜ ਕਰ ਰਹੇ ਹਾਂ। ਇਸਦੇ ਨਾਲ ਹੀ ਨਾਲ ਦੀ ਨਾਲ ਡਿਪੋਰਟ ਹੋਏ ਨੌਜਵਾਨਾਂ ਨੂੰ ਪੰਜਾਬ ‘ਚ ਕੰਮ ਕਰਨ ਲਈ ਉਤਸ਼ਾਹਿਤ ਕਰਕੇ ਹੌਸਲਾ ਵੀ ਦੇ ਰਹੇ ਹਾਂ।
ਮੁੱਖ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਦੀ ਨਸ਼ਿਆਂ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ, ਪੁਲਿਸ ਵਿਭਾਗ ਨੂੰ ਹਰ ਇੱਕ ਮਹੀਨੇ ਬਾਅਦ ਆਪਣੇ-ਆਪਣੇ ਖੇਤਰਾਂ ਬਾਰੇ ਰਿਪੋਰਟ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਹਨ। ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਨਾਲ ਸੰਪਰਕ ਕਰਕੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
Read More: SYL ਦੇ ਮੁੱਦੇ ‘ਤੇ ਬੋਲੇ CM ਨਾਇਬ ਸਿੰਘ, ਕਿਹਾ- “ਪੰਜਾਬ ਸਾਡਾ ਵੱਡਾ ਭਰਾ, ਛੋਟੇ ਭਰਾ ਨੂੰ ਨਿਰਾਸ਼ ਨਾ ਹੋਣ ਦੇਵੇ