Medical College

ਨਵੇਂ ਕੈਬਿਨਟ ਮੰਤਰੀਆਂ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 04 ਜੂਨ 2022: ਪੰਜਾਬ ਮੰਤਰੀ ਮੰਡਲ (Punjab Cabinet) ‘ਚ ਵਿਸਥਾਰ ਕਰਦਿਆਂ ਅੱਜ 5 ਵਿਧਾਇਕਾਂ ਨੇ ਨਵੇਂ ਕੈਬਿਨਟ ਮੰਤਰੀਆਂ ਵਜੋਂ ਸਹੁੰ ਚੁੱਕੀ | ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਇਨ੍ਹਾਂ ਪੰਜ ਮੰਤਰੀਆਂ ਨੂੰ ਸਹੁੰ ਚੁਕਾਈ | ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਮੰਤਰੀਆਂ ਨੂੰ ਵਧਾਈ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਮੰਤਰੀਆਂ ਨੂੰ ਕੱਲ੍ਹ ਜਾਂ ਪਰਸੋਂ ਵਿਭਾਗ ਵੰਡ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਰੇ ਮੰਤਰੀ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵੱਡੇ ਘਪਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ |

Scroll to Top