Site icon TheUnmute.com

SGPC ਵੱਲੋਂ ਨਿੱਜੀ ਚੈਨਲ ‘ਤੇ ਗੁਰਬਾਣੀ ਪ੍ਰਸਾਰਣ ਦੇ ਬਿਆਨ ਬਾਰੇ CM ਭਗਵੰਤ ਮਾਨ ਦਾ ਟਵੀਟ

SGPC

ਚੰਡੀਗੜ੍ਹ, 21 ਜੁਲਾਈ 2023: ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਿੱਜੀ ਚੈਨਲਾਂ ‘ਤੇ ਗੁਰਬਾਣੀ ਦਾ ਪ੍ਰਸਾਰਣ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਦਾ ਆਪਣਾ ਯੂ- ਟਿਊਬ ਚੈਨਲ ਚਾਲੂ ਨਹੀਂ ਹੋ ਜਾਂਦਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਬੰਧੀ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਹੈ |

Exit mobile version