June 30, 2024 3:45 pm
Shaheed Udham Singh

CM ਭਗਵੰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ, ਕਿਹਾ- ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ

ਚੰਡੀਗੜ੍ਹ 31ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪੁੱਜੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਸਹੁੰ ਖਾ ਕੇ ਲੰਡਨ ‘ਚ ਜਾ ਕੇ ਬਦਲਾ ਲਿਆ ਸੀ।

ਸ਼ਹੀਦ ਊਧਮ ਸਿੰਘ (Shaheed Udham Singh)  ਨੂੰ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ। ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ। ਲੋਕਾਂ ਵਿੱਚ ਪਹਿਲਾਂ ਹੀ ਸ਼ਹੀਦਾਂ ਦਾ ਬਹੁਤ ਵੱਡਾ ਰੁਤਬਾ ਹੈ । ਅਜਿਹੇ ਵਿੱਚ ਕੇਂਦਰ ਸਰਕਾਰ NOC ਦੇਣ ਵਾਲੀ ਕੌਣ ਹੈ ਕਿ ਕੌਣ ਸ਼ਹੀਦ ਹੈ ਅਤੇ ਕੌਣ ਨਹੀਂ।

ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦਾਂ ਦੀਆਂ ਕੁਝ ਨਿਸ਼ਾਨੀਆਂ ਹਨ। ਇਨ੍ਹਾਂ ਵਿਚ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਅਤੇ ਕੁਝ ਹੋਰ ਨਿਸ਼ਾਨੀਆਂ ਹਨ, ਪਰ ਪਾਕਿਸਤਾਨ ਵਿਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੇ ਚਿੰਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ 2 ਦਿਨ ਪਹਿਲਾਂ ਸੋਮਵਾਰ ਯਾਨੀ ਅੱਜ 31 ਜੁਲਾਈ ਨੂੰ ਸੰਗਰੂਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।