ਸੰਦੀਪ ਗਿਲਹੋਤਰਾ

CM ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਫਾਜ਼ਿਲਕਾ, 21 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਸੰਦੀਪ ਗਿਲਹੋਤਰਾ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਔਖੀ ਘੜੀ ‘ਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ “ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।”

ਮੁੱਖ ਮੰਤਰੀ ਮਾਨ ਨੇ ਕਿਹਾ, “ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ‘ਚ ਵਸਦੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨੇ ਇੱਕ ਅਜਿਹਾ ਖਲਾਅ ਪੈਦਾ ਕਰ ਦਿੱਤਾ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਇਸ ਮਹਾਨ ਸਮਾਜ ਸੇਵਕ ਦੇ ਯੋਗਦਾਨ ਹਮੇਸ਼ਾ ਸਮਾਜ ਸੇਵਾ ਦੇ ਮਾਰਗ ਨੂੰ ਰੌਸ਼ਨ ਕਰਦੇ ਰਹਿਣਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ।

Read More: ਹਰਪਾਲ ਸਿੰਘ ਚੀਮਾ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ‘ਚ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ

ਵਿਦੇਸ਼

Scroll to Top