Site icon TheUnmute.com

CM ਭਗਵੰਤ ਸਿੰਘ ਮਾਨ ਵੱਲੋਂ PSPCL ‘ਚ 1311 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab government

ਚੰਡੀਗੜ੍ਹ, 25 ਨਵੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਸਿਰਫ਼ 32 ਮਹੀਨਿਆਂ ‘ਚ ਹੀ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ।

ਮੁੱਖ ਮੰਤਰੀ ਨੇ ਅੱਜ ਪੀਐਸਪੀਸੀਐਲ ‘ਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਮਾਰਚ 2022 ‘ਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, ”ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਉਹ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ |

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਵਿੱਚ ਹੀ ਸੂਬੇ ਦੇ ਪੱਛੜੇ ਇਲਾਕਿਆਂ ਵਿੱਚ ਕੋਲੇ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀਵੀਕੇ ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਦਾ ਜੀ.ਵੀ.ਕੇ ਪਾਵਰ ਪਲਾਂਟ ਖਰੀਦ ਕੇ ਇੱਕ ਨਵੀਂ ਸਫਲਤਾ ਦੀ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸੂਬੇ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ, ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦ ਲਏ ਹਨ, ਜਦੋਂ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਮਨਚਾਹੇ ਵਿਅਕਤੀਆਂ ਨੂੰ ਸਸਤੇ ਭਾਅ ’ਤੇ ਵੇਚਦੀਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਗੀਦਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Exit mobile version