ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ CM ਭਗਵੰਤ ਨੇ ਸਾਧਿਆ ਨਿਸ਼ਾਨਾ

Punjab Bachao Yatra

ਚੰਡੀਗੜ੍ਹ, 04 ਦਸੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਦਾ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ… ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ‘ਚ ‘ਅਕਾਲੀ ਦਲ ਤੋਂ ਪੰਜਾਬ ਬਚਾਲੋ‘ ਯਾਤਰਾ (Punjab Bachao Yatra)  ਸ਼ੁਰੂ ਕਰਨ ਦਾ ਐਲਾਨ… ਇਸ ਦੀ ਮੁਆਫ਼ੀ ਕਦੇ ਫੇਰ ਮੰਗ ਲੈਣਗੇ…

ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਫ਼ੈਸਲਾ ਕੀਤਾ ਕਿ ਉਹ 1 ਫਰਵਰੀ ਤੋਂ ‘ਪੰਜਾਬ ਬਚਾਓ’ ਯਾਤਰਾ (Punjab Bachao Yatra) ਕੱਢ ਕੇ ‘ਆਪ’ ਸਰਕਾਰ ਦੇ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ ਤੇ ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ‘ਆਪੇ ਗੁਰ ਚੇਲਾ’ ਨਗਰ ਕੀਰਤਨ ਕੱਢਿਆ ਜਾਵੇਗਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।