ਮੁੱਖ ਮੰਤਰੀ ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ

ਚੰਡੀਗੜ੍ਹ, 29 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ (punjab) ਨੂੰ ਬਹੁਤ ਨੁਕਸਾਨ ਹੋਇਆ ਹੈ ਅਤੇ ਇਹ ਸਮਾਂ ਹੈ ਜਦੋਂ ਸਾਰੇ ਪੰਜਾਬੀਆਂ ਨੂੰ ਇੱਕ ਦੂਜੇ ਦਾ ਹੱਥ ਫੜਨ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More: CM ਮਾਨ ਨੇ ਚੰਡੀਗੜ੍ਹ ‘ਚ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੁਲਾਈ ਐਮਰਜੈਂਸੀ ਮੀਟਿੰਗ

Scroll to Top