Site icon TheUnmute.com – Punjabi News

CM ਚੰਨੀ ਤੇ ਹਰੀਸ਼ ਚੌਧਰੀ ਜਲੰਧਰ ਦੇ ਕਾਂਗਰਸ ਵਰਕਰਾਂ ਨਾਲ ਅੱਜ ਚੰਡੀਗੜ੍ਹ ਵਿਖੇ ਕਰਨਗੇ ਮੁਲਾਕਾਤ

channi

ਚੰਡੀਗੜ੍ਹ 30 ਨਵੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਕਾਂਗਰਸ ਨੇ ਪਿਛਲੇ ਸਾਢੇ 4 ਸਾਲ ਤੋਂ ਵੱਧ ਸਮਾਂ ਵਰਕਰਾਂ ਦੀ ਹੋਈ ਅਣਦੇਖੀ ਤੋਂ ਖਫ਼ਾ ਅਹੁਦੇਦਾਰਾਂ ਵਿਚ ਪੈਦਾ ਹੋਏ ਰੋਸ ਨੂੰ ਦੂਰ ਕਰਨ ਦੀ ਕਵਾਇਦ ਵੀ ਤੇਜ਼ ਕਰ ਦਿੱਤੀ ਹੈ। ਇਸੇ ਕੜੀ ‘ਚ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਆਮ ਲੋਕਾਂ ਵਿਚ ਜਾ ਕੇ ਕਾਂਗਰਸ ਸਰਕਾਰ ਦੀ ਪੈਠ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਜਿਸ ਦੌਰਾਨ ਅੱਜ ਮੁੱਖ ਮੰਤਰੀ ਚੰਨੀ ਅਤੇ ਸੂਬਾ ਇੰਚਾਰਜ ਚੌਧਰੀ ਜ਼ਿਲ੍ਹਾ ਕਾਂਗਰਸ ਦੇ ਸਾਰੇ ਬਲਾਕ ਕਾਂਗਰਸ ਪ੍ਰਧਾਨਾਂ ਨਾਲ ਸ਼ਾਮੀਂ 5 ਵਜੇ ਚੰਡੀਗੜ੍ਹ ਵਿਚ ਮੀਟਿੰਗ ਕਰਨਗੇ।