July 2, 2024 7:33 pm
ਪ੍ਰਧਾਨ ਮੰਤਰੀ

CM ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਚੰਡੀਗੜ੍ਹ, 9 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਉਹਨਾਂ ਨੇ ਇਸ ਵਿੱਚ ਉਹ ਚਿੱਠੀਆਂ ਵੀ ਸਾਂਝੀਆਂ ਕੀਤੀਆਂ ਜੋ ਉਹ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖ ਚੁੱਕੇ ਹਨ।