cm channi

ਅਨੰਦਪੁਰ ਸਾਹਿਬ ਵਿਰਾਸਤ-ਏ-ਖਾਲਸਾ ਵਿਖੇ ਪੁੱਜੇ CM ਚੰਨੀ ਨੇ ਕੀਤੇ ਵੱਡੇ ਐਲਾਨ

ਸ੍ਰੀ ਚਮਕੌਰ ਸਾਹਿਬ 8 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (charanjit singh channi) ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਚਮਕੌਰ ਸਾਹਿਬ ਵਾਸੀਆਂ ਨੂੰ ਕਈ ਵੱਡੇ ਤੋਹਫੇ ਦਿੰਦੇ ਹੋਏ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਵਿਰਾਸਤ-ਏ-ਖਾਲਸਾ ਵਿਖੇ ਆਪਣੇ ਸੰਬੋਧਨ ਦੌਰਾਨ ਵੱਡੇ ਐਲਾਨ ਕੀਤੇ।
ਚਰਨਜੀਤ ਸਿੰਘ ਚੰਨੀ (charanjit singh channi) ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ (Guru Tegh Bahadur ji) ਨੇ ਸਾਰੇ ਧਰਮਾਂ ਦੀ ਰੱਖਿਆ ਕੀਤੀ ਹੈ ਅਤੇ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਹ ਨੇਚਰ ਪਾਰਕ ਕਰੀਬ 8 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ 4 ਕਰੋੜ 16 ਲੱਖ ਦੀ ਲਾਗਤ ਨਾਲ ਬਣਨ ਵਾਲੇ ਇੱਕ ਮੈਗਾਵਾਟ ਦੇ ਸੋਲਰ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਅਜਾਇਬ ਘਰ ਲਈ ਡੇਢ ਕਰੋੜ ਰੁਪਏ ਵੀ ਦਿੱਤੇ, ਜਿਸ ਨਾਲ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਚੰਨੀ ਨੇ ਭਾਈ ਜੈਤਾ ਜੀ ਦੀ ਯਾਦਗਾਰ ਲਈ ਦੋ ਕਰੋੜ ਰੁਪਏ ਦਾਨ ਕੀਤੇ।

Scroll to Top