July 2, 2024 7:24 pm
sidhu channi

CM ਚੰਨੀ ਅੱਜ ਪੁੱਜੇ ਜਲੰਧਰ,ਕਈ ਵੱਡੇ ਨੇਤਾਵਾਂ ਨਾਲ ਕਰਨਗੇ ਰੈਲੀ ਨੂੰ ਸੰਬੋਧਨ

ਜਲੰਧਰ 17 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections0 ਨੂੰ ਲੈ ਕੇ ਸਾਰੀਆਂ ਪਾਰਟੀ ਪੱਬਾਂ-ਭਾਰ ਹਨ, ਜਿਸ ਦੌਰਾਨ ਪਾਰਟੀਆਂ ਵਲੋਂ ਹਰ ਰੋਜ਼ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh) ਅੱਜ ਨਕੋਦਰ ਰੋਡ ‘ਤੇ ਸਥਿਤ ਦਾਣਾ ਮੰਡੀ ‘ਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ.ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਵੀ ਰੈਲੀ ਨੂੰ ਸੰਬੋਧਨ ਕਰਨਗੇ।
ਸੀ.ਐਮ ਚਰਨਜੀਤ ਸਿੰਘ ਚੰਨੀ (CM Charanjit singh) ਦੀ ਰੈਲੀ ਨੂੰ ਮੁੱਖ ਰੱਖਦਿਆਂ ਟਰੈਫਿਕ ਪੁਲਸ ਵੱਲੋਂ ਸ਼ਹਿਰ ‘ਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਟਰੈਫਿਕ ਪੁਲਸ ਵੱਲੋਂ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਪਰਗਟ ਸਿੰਘ, ਵਿਧਾਇਕ ਰਜਿੰਦਰਾ ਬੇਰੀ, ਵਿਧਾਇਕ ਸੁਸ਼ੀਲ ਰਿੰਕੂ, ਵਿਧਾਇਕ ਬਾਬਾ ਹੈਨਰੀ ਤੇ ਹੋਰ ਵਰਕਰ ਸ਼ਮੂਲੀਅਤ ਕਰਨਗੇ | ਮੁੱਖ ਮੰਤਰੀ ਦੀ ਰੈਲੀ ਨੂੰ ਮੁੱਖ ਰੱਖਦਿਆਂ ਪੁਲਸ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰੈਲੀ ‘ਚ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਅਤੇ ਲੋਕ ਸ਼ਾਮਲ ਹੋਣ ਲਈ ਪੁੱਜੇ। ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ।