Russia and Ukraine

CM ਚੰਨੀ ਨੇ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਦੱਸਿਆ ਚਿੰਤਾਜਨਕ, PM ਮੋਦੀ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 25 ਫਰਵਰੀ 2022 : ਰੂਸ ਨੇ ਵੀਰਵਾਰ ਨੂੰ ਯੂਕਰੇਨ ‘ਤੇ ਹਮਲਾ ਕੀਤਾ ਹੈ, ਜਿਸ ਤੋਂ ਬਾਅਦ ਹਾਲਾਤ ਵਿਗੜ ਗਏ ਹਨ। ਇਸ ਮਾਮਲੇ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਰੂਸ ਅਤੇ ਯੂਕਰੇਨ (Russia and Ukraine) ਵਿਚਾਲੇ ਚੱਲ ਰਹੀ ਜੰਗ ਬਹੁਤ ਚਿੰਤਾਜਨਕ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder modi)  ਨੂੰ ਅਪੀਲ ਕਰਦਾ ਹਾਂ ਕਿ ਉਹ ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਦੇ ਬਚਾਅ ਅਤੇ ਸੁਰੱਖਿਅਤ ਵਾਪਸੀ ਲਈ ਦਖਲ ਦੇਣ।

Scroll to Top