July 7, 2024 3:50 pm
ਗਾਇਕ ਗੁਰਮੀਤ ਬਾਵਾ

ਮੁੱਖ ਮੰਤਰੀ ਚੰਨੀ ਨੇ ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵਿੱਟਰ ‘ਤੇ ਗੁਰਮੀਤ ਬਾਵਾ ਨਾਲ ਆਪਣੀ ਇਕ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਗੁਰਮੀਤ ਬਾਵਾ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਪੰਜਾਬੀ ਲੋਕ ਸੰਗੀਤ ਵਿੱਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਅਤੇ ਪ੍ਰਾਰਥਨਾਵਾਂ।

 

 

ਜ਼ਿਕਰਯੋਗ ਹੈ ਕਿ ਅੱਜ ਪੰਜਾਬੀ ਸੰਗੀਤ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਗੁਰਮੀਤ ਬਾਵਾ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਅੱਜ ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਆਖਰੀ ਸਾਹ ਲਿਆ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਗੁਰਮੀਤ ਬਾਵਾ ਨੇ 45 ਸਕਿੰਟਾਂ ਵਿੱਚ ਸਭ ਤੋਂ ਲੰਬਾ ਅਲਾਪ ਕਰਨ ਦਾ ਰਿਕਾਰਡ ਬਣਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨੈਸ਼ਨਲ ਐਵਾਰਡ ਸਮੇਤ ਕਈ ਹੋਰ ਸਨਮਾਨ ਵੀ ਮਿਲੇ ਹਨ।