July 4, 2024 9:19 pm
cm channi

CM ਚੰਨੀ ਨੇ ਆਟੋ ਚਾਲਕਾਂ ਲਈ ਕੀਤਾ ਵੱਡਾ ਐਲਾਨ, ਦਿੱਤੀਆਂ ਜਾਣਗੀਆਂ ਇਹ ਸਹੂਲਤਾਂ

ਲੁਧਿਆਣਾ 21 ਨਵੰਬਰ 2021 : ਅੱਜ ਦੁਪਹਿਰ ਬਾਅਦ ਲੁਧਿਆਣਾ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਨਾਰਾਜ਼ ਆਟੋ ਰਿਕਸ਼ਾ ਚਾਲਕਾਂ ਵੱਲੋਂ ਇਹ ਐਲਾਨ ਕੀਤਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਚੰਨੀ ਗਿੱਲ ਚੌਕ ਵਿੱਚ ਸੜਕ ’ਤੇ ਖੜ੍ਹੇ ਆਟੋ ਰਿਕਸ਼ਾ ਚਾਲਕਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਚਾਹ ਪੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸਨ। ਇਸ ਦੌਰਾਨ ਆਟੋ ਰਿਕਸ਼ਾ ਯੂਨੀਅਨ ਦੇ ਮੈਂਬਰਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੋਲੋਂ ਆਮ ਤੌਰ ‘ਤੇ ਚਲਾਨ ਕੱਟਣ ਦਾ ਮੁੱਦਾ ਚੁੱਕਿਆ ,ਜਿਸ ਤਹਿਤ ਉਨ੍ਹਾਂ ਨੂੰ ਭਾਰੀ ਜੁਰਮਾਨੇ ਭਰਨ ਲਈ ਕਰਜ਼ਾ ਲੈਣਾ ਪੈਂਦਾ ਹੈ ਅਤੇ ਕਰਜ਼ਾ ਚੁਕਾਉਣ ਲਈ ਆਟੋ ਵੀ ਵੇਚਣੇ ਪੈਂਦੇ ਹਨ। ਚੰਨੀ ਨੇ ਆਟੋ ਰਿਕਸ਼ਾ ਚਾਲਕਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ।
ਚੰਨੀ ਨੇ ਐਲਾਨ ਕੀਤਾ ਕਿ ਆਟੋ ਚਾਲਕਾਂ ਦੇ ਪੁਰਾਣੇ ਜੁਰਮਾਨੇ ਮੁਆਫ਼ ਕੀਤੇ ਜਾਣਗੇ ਅਤੇ ਆਟੋ ਚਾਲਕਾਂ ਲਈ ਡਰਾਈਵਿੰਗ ਲਾਇਸੈਂਸ ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਆਟੋ ਡਰਾਈਵਰ ਸਿਰਫ ਆਰ.ਸੀ. ‘ਤੇ ਆਪਣਾ ਆਟੋ ਚਲਾ ਸਕਣਗੇ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਸੜਕਾਂ ‘ਤੇ ਆਟੋ ਰਿਕਸ਼ਿਆਂ ਲਈ ਪੀਲੀ ਲਾਈਨ ਲਗਾਈ ਜਾਵੇਗੀ ਅਤੇ ਫਲਾਈਓਵਰ ਦੇ ਹੇਠਾਂ ਆਟੋ ਸਟੈਂਡ ਬਣਾਏ ਜਾਣਗੇ।
ਸੀ.ਐਮ ਚੰਨੀ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇ ਟੈਂਟ ਹਾਊਸ ‘ਤੇ ਰਿਕਸ਼ਾ ਚਲਾਉਂਦੇ ਸਨ। ਇਸ ਲਈ ਰਿਕਸ਼ਾ ਚਾਲਕ ਉਸ ਦਾ ਪਰਿਵਾਰਕ ਮੈਂਬਰ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਬਾਹਰੋਂ ਆ ਕੇ ਰਿਕਸ਼ਾ ਚਾਲਕਾਂ ਨਾਲ ਹਮਦਰਦੀ ਦਾ ਬਹਾਨਾ ਲਾ ਰਹੇ ਹਨ, ਉਨ੍ਹਾਂ ਨੂੰ ਰਿਕਸ਼ਾ ਚਲਾ ਕੇ ਦਿਖਾਇਆ ਜਾਵੇ। ਮੁੱਖ ਮੰਤਰੀ ਚੰਨੀ ਦੀ ਆਟੋ ਚਾਲਕਾਂ ਨਾਲ ਮੀਟਿੰਗ ਦੌਰਾਨ ਵੀ ਉਨ੍ਹਾਂ ਦੀ ਸਿਆਸੀ ਕੂਟਨੀਤੀ ਦੇਖਣ ਨੂੰ ਮਿਲੀ। ਅਜਿਹਾ ਇਸ ਲਈ ਕਿਉਂਕਿ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਆਟੋ ਚਾਲਕਾਂ ਦੀ ਮੀਟਿੰਗ ਦਾ ਪ੍ਰੋਗਰਾਮ ਵੀ ਤੈਅ ਸੀ।