July 7, 2024 3:32 pm
CM Charanjit singh channi

CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਵਿਗੜੀ ਸਿਹਤ, ਅੰਮ੍ਰਿਤਸਰ ਦੇ ਹਸਪਤਾਲ ‘ਚ ਕਰਵਾਇਆ ਦਾਖਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਜੇਲ੍ਹ ਵਿੱਚ ਅਚਾਨਕ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਹਨੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਉਸ ਨੂੰ ਜਲੰਧਰ ਜੇਲ੍ਹ ਵਿੱਚ ਛਾਤੀ ਵਿੱਚ ਦਰਦ ਹੋਇਆ।

ਫਿਲਹਾਲ ਹਨੀ ਦੇ ਟੈਸਟ ਕੀਤੇ ਜਾ ਰਹੇ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਉਸ ਨੂੰ ਜੀ.ਐਨ.ਡੀ.ਐਚ. ਦੇ ਕਾਰਡੀਓ ਵਾਰਡ ‘ਚ ਦਾਖਲ ਕਰਵਾਇਆ ਜਾ ਸਕਦਾ ਹੈ।

ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਤਬੀਅਤ ਖ਼ਰਾਬ ਹੋਣ ਨੂੰ ਲੈ ਕੇ ਸ਼ਿਕਾਇਤ ਉਨ੍ਹਾਂ ਨੂੰ ਸਾਹਮਣੇ ਆਈ ਸੀ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਜੇਕਰ ਕੋਈ ਵੀ ਕੈਦੀ ਦੀ ਤਬੀਅਤ ਖ਼ਰਾਬ ਹੁੰਦੀ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾ ਸਕੇ ਅਤੇ ਡਾਕਟਰ ਹੁਣ ਇਲਾਜ ਕਰ ਰਹੇ ਹਨ।

ਜਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਹਨੀ ਲਾਈਮਲਾਈਟ ‘ਚ ਆ ਗਏ ਸਨ। ਈ.ਡੀ. ਦੀ ਛਾਪੇਮਾਰੀ ‘ਚ ਭੁਪਿੰਦਰ ਸਿੰਘ ਹਨੀ (Bhupinder Singh Honey) ਦੇ ਘਰੋਂ 10 ਕਰੋੜ ਰੁਪਏ, ਲੱਖਾਂ ਦੀ ਕੀਮਤ ਦੀਆਂ ਘੜੀਆਂ ਅਤੇ ਜਾਇਦਾਦ ਦੇ ਕਾਗਜ਼ ਵੀ ਮਿਲੇ ਸਨ,

ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ (Bhupinder Singh Honey) ਕਾਫੀ ਸਮੇਂ ਤੱਕ ਪੁਲਸ ਰਿਮਾਂਡ ‘ਤੇ ਰਹੀ ਅਤੇ ਪਿਛਲੇ ਮਹੀਨੇ ਹੀ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਹੈ।

ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਈਡੀ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਘਰ ਅਤੇ ਹੋਰ ਜਗ੍ਹਾ ਤੇ ਉੱਤੇ ਛਾਪੇਮਾਰੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਵਲੋਂ ਲਗਾਤਾਰ ਹੀ ਬਚਾਅ ਕਰਦੇ ਹੋਏ ਨਜ਼ਰ ਆਏ ਸਨ ਪਰ ਇਕ ਵਾਰ ਫਿਰ ਤੋਂ ਹੁਣ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਪੁਲਸ ਵੱਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾਉਣ ਵਾਸਤੇ ਲਿਆ ਗਿਆ ਹੈ ।

ਹੁਣ ਵੇਖਣਾ ਹੋਵੇਗਾ ਕਿ ਇਹ ਇਸ ਕਿਸਮ ਦੀ ਅਣਗਹਿਲੀ ਹੈ ਜਾਂ ਵਾਕੇ ਹੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੀ ਤਬੀਅਤ ਖਰਾਬ ਹੈ ਪਰ ਭਾਰੀ ਪੁਲਸ ਫੋਰਸ ਤਾਇਨਾਤ ਹਸਪਤਾਲ ‘ਚ ਕੀਤੀ ਗਈ ਹੈ।