July 2, 2024 8:40 pm
cm channi

ਕਪੂਰਥਲਾ ‘ਚ ਨਿਜਾਮਪੁਰ ‘ਚ ਵਾਪਰੀ ਘਟਨਾ ‘ਤੇ ਸੀ.ਐੱਮ ਚੰਨੀ ਦੇ ਦਿੱਤਾ ਬਿਆਨ

ਚੰਡੀਗੜ੍ਹ 24 ਦਸੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਦਾ ਕਹਿਣਾ ਹੈ ਕਿ ਕਪੂਰਥਲਾ ‘ਚ ਕੋਈ ਬੇਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ, ਜਿਸ ਦੇ ਕਾਰਨ ਇਹ ਕਤਲ ਦਾ ਮਾਮਲਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਕਪੂਰਥਲਾ (Kapurthala) ‘ਚ ਕਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ | ਮੁੱਖ ਮੰਤਰੀ ਚੰਨੀ (CM Channi) ਦਾ ਕਹਿਣਾ ਹੈ ਕਿ ਕਪੂਰਥਲਾ ‘ਚ ਕੋਈ ਬੇਅਦਬੀ ਦੀ ਘਟਨਾ ਨਹੀਂ ਵਾਪਰੀ |

ਇਥੇ ਦੱਸਣਯੋਗ ਹੈ ਕਿ 19 ਦਸੰਬਰ ਨੂੰ ਕਪੂਰਥਲਾ ਦੇ ਨਿਜ਼ਾਮਪੁਰ ’ਚ ਗੁਰਦੁਆਰਾ ਸਹਿਬ ’ਚ ਨੌਜਵਾਨ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ’ਚ ਇਕ ਨੌਜਵਾਨ ਦਾ ਸੰਗਤ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ। ਇਹ ਵਾਰਦਾਤ ਤੜਕੇ ਸਵੇਰੇ ਚਾਰ ਵਜੇ ਦੇ ਕਰੀਬ ਵਾਪਰੀ ਸੀ ਅਤੇ ਲੋਕਾਂ ਨੇ ਮੌਕੇ ’ਤੇ ਨੌਜਵਾਨ ਨੂੰ ਫੜ ਕੇ ਪਹਿਲਾਂ ਉਸ ਦਾ ਕੁਟਾਪਾ ਚਾੜਿਆ ਅਤੇ ਫਿਰ ਸੋਧਾ ਲਗਾ ਦਿੱਤਾ ਗਿਆ। ਗੁੱਸੇ ’ਚ ਆਈ ਭੀੜ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਵੀ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ।