election results

ਚੋਣ ਨਤੀਜਿਆਂ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰੂ ਘਰ ਵਿਖੇ ਨਤਮਸਤਕ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (cm cHARANJIT SINGH CHANNI) ਰੋਪੜ ਦੇ ਇੱਕ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਪਰਿਵਾਰ ਸਮੇਤ ਖਰੜ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਚੋਣ ਨਤੀਜਿਆਂ ਤੋਂ ਪਹਿਲਾਂ ਚੰਨੀ ਪਰਿਵਾਰ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਦੋ ਘੰਟੇ ਤੋਂ ਵੀ ਘੱਟ ਸਮੇਂ ‘ਚ ਪੰਜਾਬ ਸਮੇਤ 5 ਸੂਬਿਆਂ ‘ਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਚੰਨੀ ਦੋ ਵਿਧਾਨ ਸਭਾ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਹਨ।

‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਅਰਦਾਸ ਕਰਨ ਲਈ ਗੁਰਦੁਆਰਾ ਸਾਹਿਬ ਲਈ ਰਵਾਨਾ ਹੋ ਗਏ ਹਨ। ਮਾਨ ਦੇ ਘਰ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ ਜਦਕਿ ਸਮਰਥਕਾਂ ਨੇ ‘ਆਪ’ ਨੇਤਾ ਦੀ ਰਿਹਾਇਸ਼ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਰੋਪੜ ਦੇ ਇੱਕ ਗੁਰਦੁਆਰੇ ਵਿੱਚ ਵੀ ਅਰਦਾਸ ਕੀਤੀ। ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।

ਬਸਪਾ ਪੰਜਾਬ ਪ੍ਰਧਾਨ ਗੁਰੂ ਘਰ ਹੋਏ ਨਤਮਸਤਕ
ਫਗਵਾੜਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਫਗਵਾੜਾ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਹਰਗਬਿੰਦ ਸਾਹਿਬ ਜੀ ਦੀ ਨਤਮਸਤਕ ਧਰਤੀ ਗੁਰੂਦਵਾਰਾ ਸੁਖਚੈਨ-ਆਣਾ ਸਾਹਿਬ ਵਿਖੇ ਅਰਦਾਸ ਕੀਤੀ।

ਫਗਵਾੜਾ ਵਿੱਚ ਪਿੰਡ ਚੱਕ ਹਕੀਮ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਨਤਮਸਤਕ ਹੋਏ। ਗੜ੍ਹੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Scroll to Top