ਚੰਡੀਗੜ੍ਹ 11 ਫਰਵਰੀ 2022: ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਨੇ ਬਾਬਾ ਬਕਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ | ਸੀਐੱਮ ਚੰਨੀ ਨੇ ਭਗਵੰਤ ਮਾਨ ’ਤੇ ਕਈ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਰਬੜ ਦਾ ਸਟੈਂਪ ਹਨ। ਇਸ ਕੋਲ ਬਹੁਤ ਜ਼ਾਇਦਾਦ ਹੈ। ਇਸ ਦੌਰਾਨ ਲੋਕਾਂ ਨੂੰ ਸਬੰਧੋਨ ਕਰਦੇ ਹੋੋਏ ਮੁੱਖ ਮੰਤਰੀ ਚੰਨੀ ਨੇ ਭਗਵੰਤ ਮਾਨ ਦੀ ਸਿੱਖਿਆ ਨੂੰ ਲੈ ਕੇ ਕਈ ਸਵਾਲ ਕੀਤੇ। ਇਸ ਦੌਰਾਨ ਸੀਐੱਮ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਨੇ 12ਵੀਂ ’ਚ 3 ਸਾਲ ਲਾਏ ਹਨ ਅਤੇ ਉਹ ਅਨਪੜ੍ਹ ਬੰਦਾ ਹੈ। ਅਜਿਹੇ ਬੰਦੇ ਪੰਜਾਬ ਦਾ ਭਵਿੱਖ ਨਹੀਂ ਬਣਾ ਸਕਦੇ।
ਇਸਦੇ ਨਾਲ ਹੀ ਸੀ ਐੱਮ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਿਆ, ਉਨ੍ਹਾਂ ਨੇ ਕਿਹਾ ਜਰੀਵਾਲ ਪੈਰ-ਪੈਰ ’ਤੇ ਮੁਆਫ਼ੀਆਂ ਮੰਗਦਾ ਫਿਰਦਾ ਹੈ। ਇਸ ਦੇ ਗਢਕਰੀ ਤੋਂ ਮੁਆਫ਼ੀ ਮੰਗੀ, ਨਸ਼ੇ ਦੇ ਵਪਾਰੀ ਬਿਕਰਮ ਮਜੀਠੀਆ ਤੋਂ ਵੀ ਮੁਆਫ਼ੀ ਮੰਗੀ ਹੈ। ਪਾਣੀਆਂ ’ਤੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਐੱਸ.ਵਾਈ.ਐੱਲ ਦੇ ਤਹਿਤ ਪੰਜਾਬ ਦਾ ਪਾਣੀ ਦਿੱਲੀ ਲੈ ਕੇ ਜਾਣਾ ਚਾਹੁੰਦਾ ਹੈ। ਕੇਜਰੀਵਾਲ ਨੇ ਸਭ ਤੋਂ ਪਹਿਲਾਂ ਖੇਤੀ ਕਾਨੂੰਨ ਲਾਗੂ ਕੀਤੇ। ਕੇਜਰੀਵਾਲ ਦਿੱਲੀ ’ਚ ਪੰਜਾਬੀ ਪੜ੍ਹਾਉਣੀ ਬੰਦ ਕਰ ਰਿਹਾ ਹੈ।
ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ’ਤੇ ਮੁੱਖ ਮੰਤਰੀ ਚੰਨੀ ਨੇ ਤੰਜ ਕੱਸਿਆ ਹੈ। ਚੰਨੀ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਮਜੀਠੀਆ ਨੇ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਰੋਲ੍ਹ ਕੇ ਰੱਖ ਦਿੱਤਾ ਹੈ। ਇਸ ਦੀ ਸਜ਼ਾ ਉਸ ਨੂੰ 22 ਫਰਵਰੀ ਨੂੰ ਮਿਲ ਕੇ ਰਹੇਗੀ। ਮੁੱਖ ਮੰਤਰੀ ਚੰਨੀ ਕਾਂਗਰਸ ਸਰਕਾਰ ਆਉਣ ’ਤੇ ਲੋਕਾਂ ਨੂੰ ਕਈ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਪੰਜਾਬ ’ਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਇਕ ਦੂਜੇ ’ਤੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ।