channi-raghav

CM ਚੰਨੀ ਨੇ ‘ਆਪ’ ਦੇ ਦਾਅਵਿਆਂ ਦਾ ਤਿੱਖਾ ਖੰਡਨ ਕਰਦਿਆਂ ਰਾਘਵ ਚੱਢਾ ‘ਤੇ ਕੱਸਿਆ ਤੰਜ

ਚੰਡੀਗੜ੍ਹ 13 ਦਸੰਬਰ 2021 : ‘ਆਪ’ ਦੇ ਦਾਅਵਿਆਂ ਦਾ ਤਿੱਖਾ ਖੰਡਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਨੇ ਕਿਹਾ ਕਿ ‘ਆਪ’ ਦੇ ਆਪਣੇ ਹੀ ਆਗੂ ਆਪ ਪਾਰਟੀ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਇਹ ਤੀਰ ਪੰਜਾਬ ਵਿੱਚ ਨਹੀਂ ਚੱਲਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਨੇ ਕਿਹਾ ਕਿ ਰਾਘਵ ਚੱਢਾ ਬੱਚਿਆਂ ਵਾਂਗ ਗੱਲ ਕਰ ਰਹੇ ਹਨ।

ਤੁਹਾਨੂੰ ਦੱਸਦਈਏ ਕਿ ਆਮ ਆਦਮੀ ਪਾਰਟੀ (Aam admi party) ਦੇ ਨੇਤਾ ਰਾਘਵ ਚੱਢਾ ਨੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਉਹ ਕਹਿ ਰਹੇ ਹਨ ਕਿ ਕਾਂਗਰਸ ਪਾਰਟੀ ਦੇ 4 ਮੰਤਰੀ ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਹ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਣਾ ਚਾਹੁੰਦੇ ਹਨ।

Scroll to Top