July 7, 2024 6:42 pm
CM CHANNI

ਪਹਿਲੇ ਜੱਥੇ ਵਿਚ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ ਸਾਹਿਬ : ਸੀ.ਐੱਮ ਚੰਨੀ

ਚੰਡੀਗੜ੍ਹ 16 ਨਵੰਬਰ 2021 : ਕਰਤਾਰਪੁਰ ਲਾਂਘਾ ਖੁੱਲ੍ਹਣ ਦੌਰਾਨ ਸੀ.ਐਮ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਕਰਤਾਰਪੁਰ ਲਾਂਘੇ ਦੇ ਦਰਸ਼ਨਾਂ ਲਈ ਪਹਿਲੇ ਜੱਥੇ ਵਿੱਚ ਪੂਰੇ ਕੈਬਨਿਟ ਮੰਤਰੀ ਵੀ ਜਾਣਗੇ । 18 ਨਵੰਬਰ ਨੂੰ ਉਹ ਮੰਤਰੀਆਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਗੁਰਦਾਸਪੁਰ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਮੁਬਾਰਕ ਮੌਕਾ ਹੈ ਅਤੇ ਸਿੱਖ ਕੌਮ ਦੀ ਅਰਦਾਸ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ, ਇਸ ਲਈ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ 18 ਨਵੰਬਰ ਪਹਿਲੇ ਜਥੇ ਨਾਲ ਉਹ (ਮੁੱਖ ਮੰਤਰੀ) ਅਤੇ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਕਰਕੇ ਨੁਕਸਾਨ ਨਾ ਹੋਵੇ, ਇਸ ਲਈ ਕੇਂਦਰ ਸਰਕਾਰ ਵਲੋਂ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਇਹ ਲਾਂਘਾ ਖੋਲ੍ਹਣ ਦਾ ਫ਼ੈਸਲਾ ਦੇਰ ਨਾਲ ਲਿਆ ਗਿਆ ਹੈ ਪਰ ਫਿਰ ਵੀ ਉਹ ਕੇਂਦਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ, ਇਸ ਲਈ ਸਾਰੀਆਂ ਸੰਗਤਾਂ ਨੂੰ ਮੁਬਾਰਕਾਂ।