July 7, 2024 11:37 am
cm channi

CM ਚੰਨੀ ਵਲੋਂ 25 ਨਵੰਬਰ ਨੂੰ ਇਸ ਖੇਤਰ ਦਾ ਕੀਤਾ ਜਾਵੇਗਾ ਦੌਰਾ, ਕਰ ਸਕਦੇ ਨੇ ਵੱਡੇ ਐਲਾਨ

ਚੰਡੀਗੜ੍ਹ 23 ਨਵੰਬਰ 2021 : ਸਥਾਨਕ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 25 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 10 ਵਜੇ ਨਵੀਂ ਅਨਾਜ ਮੰਡੀ ਕੋਟਕਪੂਰਾ ਰੋਡ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਸੀ.ਐਮ. ਚੰਨੀ ਵਲੋਂ ਖੇਤਰ ਲਈ ਕਈ ਵੱਡੇ ਐਲਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ ਉਨ੍ਹਾਂ ਦੇ ਨਾਲ ਜਾਣਗੇ ਅਤੇ ਬਾਘਾਪੁਰਾ ਇਲਾਕੇ ਦੇ ਵਿਕਾਸ ਕਾਰਜਾਂ ਲਈ ਵੱਡੇ ਐਲਾਨ ਕਰਨਗੇ।
ਇਸ ਮੌਕੇ ਸਥਾਨਕ ਸ਼ਹਿਰ ਦੇ ਸਮੂਹ ਕੌਂਸਲਰ ਅਤੇ ਸਮੂਹ ਸੀਨੀਅਰ ਕਾਂਗਰਸੀ ਆਗੂ ਇਸ ਰੈਲੀ ਨੂੰ ਵਿਸ਼ਾਲ ਰੈਲੀ ਬਣਾਉਣ ਲਈ ਤਿਆਰੀਆਂ ਕਰ ਰਹੇ ਹਨ। ਇਸ ਮੌਕੇ ਕੌਂਸਲਰ ਵਿਜੇ ਬਾਸਲ, ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਸੁਭਾਸ਼ ਚੰਦਰ ਗੋਇਲ, ਨਗਰ ਕੌਂਸਲ ਬਾਘਾ ਪੁਰਾਣਾ ਦੇ ਉਪ ਪ੍ਰਧਾਨ ਜਗਸੀਰ ਗਰਗ, ਸੀਨੀਅਰ ਕਾਂਗਰਸੀ ਆਗੂ ਬਿੱਟੂ ਮਿੱਤਲ, ਯੂਥ ਪ੍ਰਧਾਨ ਮਨਵੀਰ ਬਰਾਡ਼, ਗੋਪੀ ਪੀ.ਏ. ਆਦਿ ਹਾਜ਼ਰ ਸਨ।