Site icon TheUnmute.com

ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨਾਲ ਸੀ.ਐੱਮ ਚੰਨੀ ਇਸ ਦਿਨ ਕਰਨਗੇ ਮੁਲਾਕਾਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ 15 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੰਨੀ 17 ਨਵੰਬਰ ਨੂੰ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ। ਚੰਨੀ ਅਤੇ ਕਿਸਾਨ ਜਥੇਬੰਦੀਆਂ ਨੇ ਕੀਤੀ। ਇਸ ਮੀਟਿੰਗ ਦੌਰਾਨ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨਾਲ ਗੱਲਬਾਤ ਕਰਨਗੀਆਂ।
ਦੱਸਦਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਕਾਰਨ ਇੱਕ ਵਾਰ ਫਿਰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਇੱਕ ਮੰਚ ‘ਤੇ ਆ ਗਈਆਂ ਹਨ। ਕਿਸਾਨ ਜਥੇਬੰਦੀਆਂ ਵਿੱਚ ਸਿਆਸੀ ਪਾਰਟੀਆਂ ਖ਼ਿਲਾਫ਼ ਭਾਰੀ ਰੋਸ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਕੇ ਆਪਣੇ ਮਸਲੇ ਹੱਲ ਕਰਵਾਉਣ ਜਾ ਰਹੇ ਹਨ।

Exit mobile version