IPS ਹਰਪ੍ਰੀਤ ਸਿੱਧੂ

CM ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਝਟਕਾ, ਜਲੰਧਰ ਅਦਾਲਤ ਨੇ ਦਿੱਤਾ ਇਹ ਫੈਸਲਾ

ਚੰਡੀਗੜ੍ਹ, 11 ਫਰਵਰੀ 2022 : ਮੁੱਖ ਮੰਤਰੀ ਸੀ.ਐਮ. ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਹਨੀ  ਨੂੰ ਕੁਝ ਦਿਨ ਪਹਿਲਾਂ ਈ.ਡੀ. ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰੀ ਕੀਤੀ ਸੀ, ਜਿਸ ਤੋਂ ਈ.ਡੀ. ਕਰੀਬ 10 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਸਬੰਧੀ ਅੱਜ ਉਨ੍ਹਾਂ ਦੀ ਜਲੰਧਰ ਅਦਾਲਤ ‘ਚ ਪੇਸ਼ੀ ਹੋਈ, ਜਿਸ ਦੌਰਾਨ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਣ ਦਾ ਫੈਸਲਾ ਕੀਤਾ ਹੈ |

ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਹੁਣ ਇਨਕਮ ਟੈਕਸ ਵਿਭਾਗ  ਵੀ ਹਨੀ ਖਿਲਾਫ ਮਾਮਲਾ ਦਰਜ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਨੀ ਦੀ ਬੇਨਾਮੀ ਜਾਇਦਾਦ ‘ਤੇ ਟੈਕਸ ਚੋਰੀ ਦਾ ਮਾਮਲਾ ਦਰਜ ਹੋ ਸਕਦਾ ਹੈ। ਇਨਕਮ ਟੈਕਸ ਵਿਭਾਗ ਉਸ ‘ਤੇ ਬੇਨਾਮੀ ਪ੍ਰਾਪਰਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਆਮਦਨ ਕਰ ਵਿਭਾਗ, ਈ.ਡੀ. ਵੀ ਸੰਪਰਕ ਕਰ ਸਕਦੇ ਹਨ।

Scroll to Top