June 30, 2024 11:52 pm

ਮੁੱਖ ਮੰਤਰੀ ਚੰਨੀਂ ਦੀ ਨੇਕਦਿਲੀ ਤੇ ਸਾਦਗੀ ਸਦਕਾ ਸੂਬੇ `ਚ ਮੁੜ ਬਣੇਗੀ ਕਾਂਗਰਸ ਸਰਕਾਰ- ਜਲਾਲਪੁਰ

ਚੰਡੀਗੜ੍ਹ 17 ਨਵੰਬਰ2021 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਆਪਣੇ ਵਿਧਾਇਕਾਂ ਦੀ ਗੱਲ ਸੁਨਣ ਤੋਂ ਕੰਨੀਂ ਕਤਰਾਉਂਦੇ ਸਨ ਪ੍ਰੰਤੂ ਜਿਸ ਦਿਨ ਤੋਂ ਕਾਂਗਰਸ ਹਾਈ ਕਮਾਂਡ ਵਲੋਂ ਚਰਨਜੀਤ ਸਿੰਘ ਚੰਨੀਂ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਗਿਆ ਹੈ ਉਸ ਦਿਨ ਤੋਂ ਪੰਜਾਬ ਦਾ ਵਰਗ ਬਹੁਤ ਖੁਸ਼ ਹੈ ਕਿਉਂਕਿ ਹੁਣ ਹਰ ਇਕ ਵਿਅਕਤੀ ਇਨ੍ਹਾਂ ਨੂੰ ਮਿਲ ਕੇ ਆਪਣੀ ਸਮੱਸਿਆ ਦਸ ਸਕਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਵੰਡ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਅੱਜ ਜਲਾਲਪੁਰ ਵਲੋਂ ਪਿੰਡ ਸਲੇਮਪੁਰ ਸੇਖਾਂ ਨੂੰ 10 ਲੱਖ, ਹਸ਼ਨਪੁਰ ਜੱਟਾਂ ਨੂੰ ਸਾਢੇ 15 ਲੱਖ, ਕਬੂਲਪੁਰ ਨੂੰ 5 ਲੱਖ, ਮਰਦਾਂਪੁਰ ਨੂੰ 23 ਲੱਖ, ਉਕਸੀ ਨੂੰ 5 ਲੱਖ, ਖਲਾਸਪੁਰ ਨੂੰ 10 ਲੱਖ, ਗਦਾਪੁਰ ਨੂੰ ਸਾਢੇ 12 ਲੱਖ ਅਤੇ ਨਨਹੇੜੀ ਨੂੰ 3 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ ਤੇ ਕੀਤੇ ਗਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਇਸ ਦੌਰਾਨ ਬਲਾਕ ਘਨੌਰ ਦਾ ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ੍ਹ, ਵਾਈਸ ਚੇਅਰਮੈਨ ਗੁਰਦੇਵ ਸਿੰਘ ਬਘੌਰਾ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਵਾਈਸ ਚੇਅਰਮੈਨ ਰਾਮ ਸਿੰਘ ਸੀਲ, ਬਲਾਕ ਪ੍ਰਧਾਨ ਕੁਲਦੀਪ ਸਿੰਘ ਮਾੜ੍ਹੀਆਂ, ਸਰਪੰਚ ਹਰਪ੍ਰੀਤ ਸਿੰਘ ਚਮਾਰੂ, ਜਗਪਾਲ ਸਿੰਘ ਸੀਲ, ਸੰਮਤੀ ਮੈਂਬਰ ਰਣਧੀਰ ਸਿੰਘ ਕਾਮੀਂ ਅਤੇ ਸੁਖਦੇਵ ਸਿੰਘ ਸਾਬਕਾ ਸਰਪੰਚ ਚਮਾਰੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਜਲਾਲਪੁਰ ਨੇ ਦੱਸਿਆ 2 ਕਿਲੋਵਾਟ ਤੱਕ ਦੇ ਮੀਟਰਾਂ ਵਾਲੇ ਖ਼ਪਤਕਾਰਾਂ ਦੇ ਬਕਾਏ ਮੁਆਫ ਕੀਤੇ ਗਏ ਤੇ ਕੱਟੇ ਕੁਨੈਕਸ਼ਨ ਬਹਾਲ ਕੀਤੇ ਗਏ ਹਨ, ਬਿਜਲੀ ਦੇ ਰੇਟ 3 ਰੁਪਏ ਘਟਾ ਕੇ ਸੂਬੇ ਦੇ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਟਿਊਬਵੈਲਾਂ ਸਬੰਧੀ ਪੰਚਾਇਤਾਂ ਦੇ ਬਿੱਲ ਮੁਆਫ ਕੀਤੇ ਗਏ ਤੇ ਪਾਣੀ ਦੇ ਕੁਨੈਕਸ਼ਨਾਂ ਦੇ ਬਿਲ ਵੀ ਘਟਾਏ ਗਏ ਹਨ|

ਝੁੱਗੀ ਝੌਂਪੜੀ ਵਾਲਿਆਂ ਨੂੰ ਥਾਵਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਹਨ, ਪਿੰਡਾਂ ਵਿੱਚ ਲਾਲ ਡੋਰੇ ਦੇ ਅੰਦਰ ਮਕਾਨਾਂ ਦੇ ਲੋਕਾਂ ਨੂੰ ਰਜਿਸਟਰੀ ਤਹਿਤ ਮਾਲਕਾਨਾ ਹੱਕ ਦੇਣ ਦੀ ਪ੍ਰਕਿਰਿਆ ਜਾਰੀ ਹੈ, ਪੰਜਾਬ ਵਿੱਚ ਪਹਿਲੀ ਤੋਂ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਹੈ।ਕਿਸੇ ਵੀ ਸਕੂਲ ਵੱਲੋਂ ਇਸਦੀ ਪਾਲਣਾ ਨਾ ਕੀਤੇ ਜਾਣ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲੱਗੇਗਾ, ਪੰਜਾਬੀ ਭਾਸ਼ਾ, ਦਫ਼ਤਰਾਂ ਵਿੱਚ ਵੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੂਬੇ ਅੰਦਰ ਹਰ ਬੋਰਡ ‘ਤੇ ਪੰਜਾਬੀ ਭਾਸ਼ਾ ਸਭ ਤੋਂ ਸਿਖ਼ਰ ’ਤੇ ਲਿਖੀ ਜਾਵੇਗੀ, ਵਿਧਾਨ ਸਭਾ ਵਿੱਚ ਬੀ.ਐਸ.ਐਫ.ਦੇ 50 ਕਿਲੋਮੀਟਰ ਅਧਿਕਾਰ ਖੇਤਰ ਵਧਾਉਣ ਖਿਲਾਫ ਮਤਾ ਪਾਸ ਕੀਤਾ ਗਿਆ ਹੈ, ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਕੀਤਾ ਗਿਆ ਹੈ, ਬਿਜਲੀ ਦੇ ਪੀਪੀਏ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਪੇਸ਼ ਕੀਤਾ ਗਿਆ ਹੈ, 36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ।ਸੂਬੇ ਵਿਚ ਠੇਕੇ ਦੇ ਆਧਾਰ ਉਤੇ, ਐਡਹਾਕ, ਆਰਜ਼ੀ, ਵਰਕ ਚਾਰਜਿਡ ਅਤੇ ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਅਹਿਮ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਇੰਪਲਾਈਜ਼ ਬਿੱਲ-2021’ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਸ ਤੋਂ ਇਲਾਵਾ ਪੰਜਾਬ ਅੰਦਰ ਬਾਕੀ ਬਚੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ‘ਤੇ ਕੰਮ ਜਾਰੀ ਹੈ।ਪੈਟਰੋਲ ਦੀਆਂ ਵੱਧਦੀਆਂ ਕੀਮਤਾਂ ਵਿੱਚ ਪੰਜਾਬ ਵਾਸੀਆਂ ਨੂੰ ਰਿਆਇਤ ਦਿੰਦੇ ਹੋਏ ਪੈਟਰੋਲ 10 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।ਜਲਾਲਪੁਰ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਅਤੇ ਆਮ ਵਰਗ ਦੀ ਸੁਣਵਾਈ ਹੋਣ ਦੇ ਚਲਦਿਆਂ ਭਾਰੀ ਬਹੁਮਤ ਨਾਲ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।

ਇਸ ਮੌਕੇ ਸਰਪੰਚ ਮਨਜੀਤ ਸਿੰਘ ਚਪੜ੍ਹ, ਸਰਪੰਚ ਦਲਜੀਤ ਕੌਰ ਸਲੇਮਪੁਰ ਸੇਖਾਂ, ਸਰਪੰਚ ਗਗਨਚੌਧਰੀ ਹਸ਼ਨਪੁਰ ਜੱਟਾਂ, ਸਰਪੰਚ ਲੱਖਾ ਕਬੂਲਪੁਰ, ਸਰਪੰਚ ਰਣਜੀਤ ਸਿੰਘ ਮਰਦਾਂਪੁਰ, ਅਵਤਾਰ ਸਿੰਘ ਮਰਦਾਂਪੁਰ, ਗੁਰਮੀਤ ਮਰਦਾਂਪੁਰ, ਸਰਪੰਚ ਜ਼ਸਪਾਲ ਸਿੰਘ ਉਕਸੀ, ਸਰਪੰਚ ਮਨਜੀਤ ਸਿੰਘ ਖਲਾਸਪੁਰ, ਸਰਪੰਚ ਜ਼ਸਪਾਲ ਸਿੰਘ ਗਦਾਪੁਰ, ਸਰਪੰਚ ਗੁਰਬਚਨ ਸਿੰਘ ਨਨਹੇੜੀ ਸਮੇਤ ਹੋਰ ਵੀ ਹਾਜ਼ਰ ਸਨ।