ਚੰਡੀਗੜ੍ਹ 16 ਦਸੰਬਰ 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(CM Charanjit Singh Channi) ਅੱਜ ਲੁਧਿਆਣਾ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਪ੍ਰਾਚੀਨ ਦੁਰਗਾ ਮਾਤਾ ਮੰਦਿਰ ਵਿੱਚ ਪੂਜਾ ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਦੁਰਗਾ ਮਾਤਾ ਮੰਦਰ (Durga Mata Mandir) ਲਈ 11 ਕਨਾਲ ਜ਼ਮੀਨ ਅਲਾਟ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ (Charanjit Singh Channi) ਨੇ ਕਿਹਾ ਕਿ ਇਹ ਮੰਦਰ ਕਮੇਟੀ ਦੀ ਮੰਗ ਸੀ ਕਿਉਂਕਿ ਮੰਦਰ ਵਿਚ ਇਕ ਹਸਪਤਾਲ ਵੀ ਚੱਲ ਰਿਹਾ ਹੈ, ਇਸ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਦੂਜੇ ਪਾਸੇ ਨਸ਼ਿਆਂ ਅਤੇ ਐੱਸ.ਸੀ. ਵਜ਼ੀਫੇ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਹੈ ਕਿ ਜਿੱਥੇ ਸਿਆਸੀ ਪਾਰਟੀਆਂ ਦੇ ਆਗੂ ਲੁਧਿਆਣਾ (Ludhiana) ਆ ਕੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਵਾਅਦੇ ਕਰ ਰਹੇ ਹਨ, ਉੱਥੇ ਹੀ ਲੁਧਿਆਣਾ ਮਾਲਵੇ ਦਾ ਸਭ ਤੋਂ ਵੱਡਾ ਇਲਾਕਾ ਹੋਣ ਕਰਕੇ ਇਸ ਵਿੱਚ ਹਿੰਦੂ ਵੋਟਰਾਂ ਦੀ ਵੀ ਵੱਡੀ ਗਿਣਤੀ ਹੈ ਅਤੇ ਹੁਣ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਹਿੰਦੂ ਭਾਈਚਾਰੇ ਲਈ ਕੀਤੇ ਜਾ ਰਹੇ ਹਨ ਐਲਾਨ। ਹਾਲ ਹੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੇ ਮੰਦਰ ‘ਚ ਮੱਥਾ ਟੇਕਿਆ ਸੀ, ਜਦਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਾ ਮਾਤਾ ਦੇ ਮੰਦਰ ‘ਚ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਕਈ ਫੈਸਲੇ ਲਏ ਹਨ ਜਿਸ ਨਾਲ ਨਸ਼ਾ ਤਸਕਰਾਂ ਨੂੰ ਨੱਥ ਪਵੇਗੀ, ਚਾਹੇ ਉਹ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਭਾਵੇਂ ਸਾਡੀ ਸਰਕਾਰ ਦੌਰਾਨ ਐੱਸ.ਸੀ. ਵਜ਼ੀਫਾ ਘੁਟਾਲਾ ਹੈ ਪਰ ਜੋ ਵੀ ਦੋਸ਼ੀ ਹੋਵੇਗਾ ਸਰਕਾਰ ਉਸ ਖ਼ਿਲਾਫ ਸਖਤ ਕਾਰਵਾਈ ਕਰੇਗੀ।