Site icon TheUnmute.com

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਦਿਆਰਥੀਆਂ ਨਾਲ ਪੂਰੇ ਜੋਸ਼ ‘ਚ ਪਾਇਆ ਭੰਗੜਾ

ਚੰਡੀਗੜ੍ਹ, 23 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਪਹੁੰਚੇ, ਜਿੱਥੇ ਇੱਕ ਵਾਰ ਫਿਰ ਉਨ੍ਹਾਂ ਦਾ ਵਿਲੱਖਣ ਅੰਦਾਜ਼ ਦੇਖਣ ਨੂੰ ਮਿਲਿਆ। ਦਰਅਸਲ, ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਸਵਾਗਤ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਖੇ ਪੁੱਜੇ | ਜਿੱਥੇ ਉਹਨਾਂ ਡਾ.ਬੀ.ਆਰ ਅੰਬੇਡਕਰ ਅਜਾਇਬ ਘਰ ਦੇ ਨੀਂਹ ਪੱਥਰ ਸਮਾਗਮ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਦੌਰਾਨ ਲੋਕ ਨਾਚ ਭੰਗੜਾ ਪਾਉਂਦੇ ਹੋਏ ਵਿਦਿਆਰਥੀਆਂ ਨਾਲ ਚਰਨਜੀਤ ਸਿੰਘ ਚੰਨੀ ਖ਼ੁਦ ਸਟੇਜ ਉੱਪਰ ਭੰਗੜੇ ਵਾਲੇ ਵਿਦਿਆਰਥੀਆਂ ਨਾਲ ਪੂਰੇ ਜੋਸ਼ ‘ਚ ਭੰਗੜਾ ਪਾਉਣ ਲੱਗ ਗਏ ਅਤੇ ਨਾਲ ਹੀ ਆਪਣੇ ਸੰਘਰਸ਼ ਭਰੀ ਜ਼ਿੰਦਗੀ ਦੇ ਪਲ ਸਾਂਝੇ ਕਰਕੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਅਤੇ ਜਿੰਦਗੀ ‘ਚ ਅੱਗੇ ਵਧਣ ਦੀ ਪ੍ਰੇਰਨਾ ਵੀ ਦਿੱਤੀ |

Exit mobile version