Site icon TheUnmute.com

CM ਚਰਨਜੀਤ ਸਿੰਘ ਚੰਨੀ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ

Chief Minister Charanjit Singh Channi

ਚੰਡੀਗੜ੍ਹ 31 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਬਰਨਾਲਾ ਜ਼ਿਲ੍ਹੇ ਦੀ ਭਦੌੜ ਵਿਧਾਨ ਸਭਾ (Bhadaur Assembly) ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਸੀਐਮ ਚੰਨੀ ਨੇ ਕਿਹਾ ਕਿ ਮੈਂ ਸੁਦਾਮਾ ਬਣ ਕੇ ਆਇਆ ਹਾਂ ਅਤੇ ਲੋਕ ਮੇਰੇ ‘ਤੇ ਭਰੋਸਾ ਕਰਨਗੇ।

ਸੀ ਐੱਮ ਚੰਨੀ ਨੇ ਕਿਹਾ ਕਿ ਇਹ ਇਲਾਕਾ ਬਹੁਤ ਵੱਡਾ ਹੈ ਅਤੇ ਇੱਥੋਂ ਦੇ ਕਈ ਜ਼ਿਲ੍ਹੇ ਵਿਕਾਸ ਪੱਖੋਂ ਕਾਫ਼ੀ ਪਛੜ ਚੁੱਕੇ ਹਨ । ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਸਾਹਿਬ ਵੀ ਇਥੇ ਹੀ ਰਹੇ, ਪਰ ਵਿਕਾਸ ਨਹੀਂ ਹੋਇਆ। ਮੈਂ ਇਸ ਪੂਰੇ ਖੇਤਰ ਦਾ ਵਿਕਾਸ ਕਰਨਾ ਚਾਹੁੰਦਾ ਹਾਂ। ਜਿਕਰਯੋਹ ਹੈ ਕਿ ਸੀਐਮ ਚੰਨੀ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜ ਰਹੇ ਹਨ।

Exit mobile version