Site icon TheUnmute.com

ਸੀਐੱਮ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

Dera Brahmlin

ਚੰਡੀਗੜ੍ਹ 31 ਦਸੰਬਰ 2021: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਅਤੇ ਸਮੁੱਚੀ ਕਾਂਗਰਸ ਟੀਮ ਨੇ ਰਵਿਦਾਸ ਭਾਈਚਾਰੇ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਰਹਮਲੀਨ (Dera Brahmlin) ਸੰਤ ਸਰਵਣ ਦਾਸ ਜੀ (Sarwan Das Ji) ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ। ਸਭ ਤੋਂ ਪਹਿਲਾਂ ਉਨ੍ਹਾਂ ਡੇਰੇ ‘ਚ ਪਹੁੰਚ ਕੇ ਸੰਤ ਸਰਵਣ ਦਾਸ ਜੀ (Sarwan Das Ji) ਮਹਾਰਾਜ ਦੀ ਮੂਰਤੀ ‘ਤੇ ਫੁੱਲ ਭੇਟ ਕੀਤੇ | ਇਸ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਮੂਹ ਕਾਂਗਰਸ ਪਾਰਟੀ ਦੇ ਆਗੂਆਂ ਸਮੇਤ ਡੇਰੇ ਦੇ ਮੌਜੂਦਾ ਸੇਵਾਦਾਰ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਡੇਰੇ ਨੂੰ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਸੀ.ਐਮ ਚੰਨੀ ਨੇ ਮੌਕੇ ‘ਤੇ ਡੇਰੇ ਨੂੰ 25 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੇ ਆਸ਼ੀਰਵਾਦ ਨਾਲ ਮੁੱਖ ਸੇਵਾਦਾਰ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਨਾਲ ਆਏ ਹੋਰ ਆਗੂਆਂ ਦਾ ਡੇਰੇ ਦੇ ਟਰੱਸਟ ਅਤੇ ਸੇਵਾਦਾਰਾਂ ਵੱਲੋਂ ਸਾਂਝੇ ਤੌਰ ‘ਤੇ ਸਵਾਗਤ ਕੀਤਾ ਗਿਆ |

Exit mobile version