Site icon TheUnmute.com

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਡੇਰਾ ਸੱਚਖੰਡ ਬੱਲਾਂ’ ਵਿਖੇ ਹੋਣਗੇ ਨਤਮਸਤਕ

ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ ,22 ਸਤੰਬਰ 2021 : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣਗੇ |

ਜਿਸ ਨੂੰ ਵੇਖਦੇ ਹੋਏ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਪੁਲਸ ਦੇ ਨਾਲ-ਨਾਲ ਡੇਰੇ ਦੇ ਪ੍ਰਬੰਧਕਾਂ ਵੱਲੋਂ ਵੀ ਸਕਿਓਰਿਟੀ ਵਧਾਈ ਗਈ ਹੈ |ਚਰਨਜੀਤ ਸਿੰਘ ਚੰਨੀ ਪਿਛਲੀ ਵਾਰ ਜਦੋਂ ਨਵਜੋਤ ਸਿੰਘ ਸਿੱਧੂ ਦੇ ਨਾਲ ਡੇਰਾ ਬੱਲਾਂ ਪੁੱਜੇ ਸੀ ਤਾਂ ਕਿਹਾ ਗਿਆ ਸੀ ਕਿ ਡੇਰੇ ਨਾਲ ਲੱਗਦੀ ਸੌ ਏਕੜ ਜ਼ਮੀਨ ਪੰਜਾਬ ਸਰਕਾਰ ਖ਼ਰੀਦ ਕੇ ਦੇਵੇਗੀ।

ਵੇਖਣਾ ਇਹ ਹੋਵੇਗਾ ਕਿ ਅੱਜ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਡੇਰੇ ਲਈ ਕਈ ਵੱਡੇ ਐਲਾਨ ਕਰਦੇ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਮੁੱਖ ਮੰਤਰੀ ਸ੍ਰੀ ਹਰਮਿੰਦਰ ਸਾਹਿਬ ਵਿਖੇ ਪੁੱਜ ਕੇ ਨਤਮਸਤਕ ਹੋਏ ਜਿਸ ਤੋਂ ਬਾਅਦ ਉਹਨਾਂ ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।

Exit mobile version