ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੂੰ ਚਿੱਠੀ ਲਿਖੀ ਹੈ। ਇਸ ਪੱਤਰ ‘ਚ ਉਨ੍ਹਾਂ ਨੇ ਯੂਕਰੇਨ ‘ਚ ਬਿਮਾਰੀ ਕਾਰਨ ਮਰਨ ਵਾਲੇ ਪੰਜਾਬੀ ਵਿਦਿਆਰਥੀ ਦੀ ਲਾਸ਼ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਬੱਚੇ ਦਾ ਅੰਤਿਮ ਸੰਸਕਾਰ ਪਰਿਵਾਰ ਦੀ ਇੱਛਾ ਅਨੁਸਾਰ ਉਸ ਦੇ ਜੱਦੀ ਸਥਾਨ ’ਤੇ ਹੀ ਕੀਤਾ ਜਾਵੇ ਤਾਂ ਜੋ ਹਰ ਕੋਈ ਉਸ ਦੇ ਅੰਤਿਮ ਦਰਸ਼ਨ ਕਰ ਸਕੇ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ (CM Charanjit singh channi) ਨੇ ਕਿਹਾ ਕਿ ਪੰਜਾਬ ਸਰਕਾਰ ਇਸ ‘ਤੇ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।
ਇਹ ਵੀ ਪੜ੍ਹੋ,,,,
BBMB ਦੇ ਮੁੱਦੇ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਕਿਸਾਨਾਂ ਦਾ ਪ੍ਰਦਸ਼ਨ, ਕਿਸਾਨ ਆਗੂਆਂ ਦੀ ਪੁਲਸ ਨਾਲ ਹੋਈ ਬਹਿਸ
ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal ) ਵੱਲੋਂ ਆਪਣੇ ਸਾਥੀਆਂ ਸਮੇਤ ਯੂਕਰੇਨ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਮੁੱਦੇ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਵੱਲੋਂ ਇਨ੍ਹਾਂ ਮਾਮਲਿਆਂ ਸਬੰਧੀ ਰਾਜਪਾਲ ਨੂੰ ਮਿਲ ਕੇ ਮੰਗ ਪੱਤਰ ਸੌਂਪਣਾ ਸੀ, ਪਰ ਚੰਡੀਗੜ੍ਹ ਪੁਲਸ (Chandigarh police) ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਦਿੱਤਾ ਗਿਆ।
ਇਸ ਮੌਕੇ ਬਲਬੀਰ ਸਿੰਘ ਰਾਜੇਵਾਲ (Balbir Singh Rajewal ) ਨੇ ਕਿਹਾ ਕਿ ਉਨ੍ਹਾਂ ਨਾਲ 22 ਜੱਥੇਬੰਦੀਆਂ ਦੇ ਆਗੂ ਮੌਜੂਦ ਹਨ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਰਾਜਪਾਲ ਨੂੰ ਮਿਲਣਾ ਚਾਹੁੰਦੇ ਹਨ ਪਰ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।
ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal ) ਦੀ ਪੁਲਸ ਨਾਲ ਬਹਿਸ ਵੀ ਹੋਈ। ਰਾਜੇਵਾਲ ਨੇ ਕਿਹਾ ਕਿ ਉਹ ਆਪਣੇ ਸਮੂਹ ਸਾਥੀਆਂ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਕਿਸੇ ਨੂੰ ਵੀ ਬਾਹਰ ਨਹੀਂ ਛੱਡਣਗੇ, ਪਰ ਪੁਲਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।