ਚੰਡੀਗੜ੍ਹ,2 ਅਗਸਤ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਿਲਾ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ।ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ ਸਾਨੂੰ ਮਹਿਲਾ ਹਾਕੀ ਟੀਮ ਤੇ ਮਾਣ ਹੈ ,ਜਿਸ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਆਸਟਰੇਲੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ| ਨਾਲ ਹੀ ਉਹਨਾਂ ਅੰਮ੍ਰਿਤਸਰ ਦੀ ਗੁਰਜੀਤ ਕੌਰ ਨੂੰ ਮੁਬਾਰਕਬਾਦ ਵੀ ਦਿੱਤੀ ,ਜਿਸਨੇ ਮੈਚ ਦਾ ਇਕਲੌਤਾ ਗੋਲ ਕੀਤਾ।ਮੁੱਖ ਮੰਤਰੀ ਨੇ ਕਿਹਾ ਅਸੀਂ ਇਤਿਹਾਸ ਸਿਰਜਣ ਦੇ ਬਹੁਤ ਨਜ਼ਦੀਕ ਹਾਂ,ਮੇਰੀਆਂ ਸ਼ੁਭਕਾਮਨਾਵਾਂ ਤੁਹਾਡੇ ਨਾਲ ਹਨ”|
ਫਰਵਰੀ 22, 2025 4:16 ਬਾਃ ਦੁਃ