July 8, 2024 5:25 pm
The Chief Minister expressed deep sorrow over the demise of the wife of Jathedar Jagdev Singh Talwandi.

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ “ਚੌਧਰੀ ਰਾਧਾ ਕ੍ਰਿਸ਼ਨ” ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 28 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਰਾਧਾ ਕ੍ਰਿਸ਼ਨ(90) ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਕਿ ਆਪਣੇ ਜੱਦੀ ਪਿੰਡ ਖੂਈ ਖੇੜਾ (ਫਾਜ਼ਿਲਕਾ) ਵਿਖੇ ਲੰਮੀ ਬਿਮਾਰੀ ਪਿੱਛੋ ਅੱਜ ਚੱਲ ਵਸੇ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ ਮੈਨੂੰ ਚੌਧਰੀ ਰਾਧਾ ਕ੍ਰਿਸ਼ਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜਿਨਾਂ ਨੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਵਿਕਾਸ ਅਤੇ ਇਸਦੇ ਲੋਕਾਂ ਦੀ ਭਲਾਈ ਲਈ ਉੱਘਾ ਯੋਗਦਾਨ ਪਾਇਆ।’’

ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।