ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲੇ ਮਾਮਲੇ ‘ਚ CM ਫੜਨਵੀਸ ਵੱਲੋਂ ਜਾਂਚ ਦੇ ਹੁਕਮ

ਨਾਂਦੇੜ , 13 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ‘ਚ ਹਮਲੇ ਦੀਆਂ ਖ਼ਬਰਾਂ ਹਨ। ਨਾਂਦੇੜ ਦੇ ਇੱਕ ਗੁਰਦੁਆਰੇ ‘ਚ ਸੁਖਬੀਰ ਬਾਦਲ ‘ਤੇ ਨਿਹੰਗਾਂ ਨੇ ਹਮਲਾ ਕੀਤਾ। ਇਸ ਹਮਲੇ ‘ਚ ਉਨ੍ਹਾਂ ਦੇ ਹੱਥ ‘ਚ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਯਸ਼ੋਮਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਫੜਨਵੀਸ ਵੱਲੋਂ ਜਾਂਚ ਦੇ ਹੁਕਮ

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਂਦੇੜ ਦੇ ਪੁਲਿਸ ਸੁਪਰਡੈਂਟ (ਐਸਪੀ) ਤੋਂ ਹਮਲੇ ਬਾਰੇ ਜਾਣਕਾਰੀ ਮੰਗੀ ਹੈ। ਮੁੱਖ ਮੰਤਰੀ ਦਫ਼ਤਰ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਵਿਅਕਤੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹਮਲੇ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਪੁਲਿਸ ਨੇ ਕੀ ਕਿਹਾ?

ਪੁਲਿਸ ਦੇ ਅਨੁਸਾਰ, ਬਾਦਲ ‘ਤੇ ਇੱਕ ਗੁਰਦੁਆਰੇ ਦੇ ਨੇੜੇ ਹਮਲਾ ਕੀਤਾ ਗਿਆ ਸੀ। ਬਾਅਦ ‘ਚ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਚ ਸੁਖਬੀਰ ਸਿੰਘ ਬਾਦਲ ਨੂੰ ਸੱਜੇ ਹੱਥ ‘ਚ ਕੱਪੜਾ ਬੰਨ੍ਹ ਕੇ ਇੱਕ ਇਮਾਰਤ ‘ਚ ਦਾਖਲ ਹੁੰਦੇ ਦੇਖਿਆ ਗਿਆ ਹੈ।

Read More: ਵੱਡੀ ਖਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ

ਵਿਦੇਸ਼

Scroll to Top