Site icon TheUnmute.com

CM ਮਮਤਾ ਬੈਨਰਜੀ ਅੱਜ ਤੋਂ ਮੁੰਬਈ ਦੇ ਤਿੰਨ ਦਿਨਾਂ ਦੌਰੇ ‘ਤੇ ਹੋਣਗੇ

ਮਮਤਾ ਬੈਨਰਜੀ

ਚੰਡੀਗੜ੍ਹ,30 ਨਵੰਬਰ 2021 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 30 ਨਵੰਬਰ ਤੋਂ ਮੁੰਬਈ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣਗੇ । ਇਸ ਦੌਰਾਨ ਉਹ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਵੀ ਮੁਲਾਕਾਤ ਕਰਨਗੇ । ਮਮਤਾ 1 ਦਸੰਬਰ ਨੂੰ ਮੁੰਬਈ ‘ਚ ਉਦਯੋਗਪਤੀਆਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਨੂੰ ਅਗਲੇ ਸਾਲ ਅਪ੍ਰੈਲ ‘ਚ ਹੋਣ ਵਾਲੇ ਬੰਗਾਲ ਗਲੋਬਲ ਬਿਜ਼ਨਸ ਸਮਿਟ ‘ਚ ਸੱਦਾ ਦੇਵੇਗੀ।

ਟੀਐਮਸੀ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ, ਮਮਤਾ ਬੈਨਰਜੀ ਮੰਗਲਵਾਰ ਤੋਂ ਮੁੰਬਈ ਦੇ ਤਿੰਨ ਦਿਨਾਂ ਦੌਰੇ ‘ਤੇ ਹੋਵੇਗੀ। ਉਹ ਐਨਸੀਪੀ ਮੁਖੀ ਸ਼ਰਦ ਪਵਾਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਬੈਠਕ ਵੀ ਕਰਨਗੇ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦਾ ਵੀ ਟੀਚਾ ਰੱਖਿਆ ਹੈ। ਧਿਆਨ ਯੋਗ ਹੈ ਕਿ ਪਿਛਲੇ ਹਫ਼ਤੇ ਮਮਤਾ ਬੈਨਰਜੀ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।

Exit mobile version