CM Mann Advises Newly

CM ਮਾਨ ਨੇ ਨਵ-ਨਿਯੁਕਤ IPS ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਦਿੱਤੀ ਸਲਾਹ

26 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨਵ-ਨਿਯੁਕਤ IPS ਪ੍ਰੋਬੇਸ਼ਨਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨੌਜਵਾਨ ਅਧਿਕਾਰੀ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ, ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੁਲਸ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਹੋਣਾ ਚਾਹੀਦਾ ਹੈ। ਇਸ ਮੌਕੇ CM ਮਾਨ ਨੇ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਵੇਂ ਸਫ਼ਰ ਅਤੇ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

READ MORE: 1 ਦਸੰਬਰ ਤੋਂ GST ਰਜਿਸਟ੍ਰੇਸ਼ਨ ਰੱਦ ਕਰਵਾਉਣਾ ਹੋਵੇਗਾ ਆਸਾਨ, ਸਰਕਾਰ ਨੇ ਬਦਲੇ ਨਿਯਮ

ਵਿਦੇਸ਼

Scroll to Top