ਚੰਡੀਗੜ੍ਹ, 16 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਆਪਣੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਰੋਡ ਸ਼ੋਅ ਕਰ ਰਹੇ ਹਨ। ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ।
2 ਦਿਨਾਂ ਦੌਰੇ ਦੇ ਪਹਿਲੇ ਦਿਨ ਉਹ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਤੋਂ ਮੰਤਰੀ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਰੋਡ ਸ਼ੋਅ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਝੂਠਾ ਕੇਸ ਦਰਜ ਕਰਕੇ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਏ ਹਨ। ਦਿੱਲੀ ਵਿੱਚ 25 ਤਾਰੀਖ਼ ਨੂੰ ਵੋਟਿੰਗ ਹੈ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਵੀ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ |
ਜੇਲ੍ਹ ਜਾਣ ਤੋਂ ਬਾਅਦ ਵੀ ‘ਆਪ’ ਸੁਪਰੀਮੋ ਪੂਰੀ ਚੋਣ ਮੁਹਿੰਮ ‘ਤੇ ਨਜ਼ਰ ਰੱਖ ਰਹੇ ਸਨ। ਜੇਲ੍ਹ ਵਿੱਚ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਵਕੀਲਾਂ ਨੂੰ ਲਗਾਤਾਰ ਮਿਲਦੇ ਰਹੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇੱਕ ਮਹੀਨੇ ਵਿੱਚ ਦੋ ਵਾਰ ਉਨ੍ਹਾਂ ਨੂੰ ਮਿਲੇ ਹਨ। ਮਾਨ ਨੇ ਉਨ੍ਹਾਂ ਨੂੰ ਚੋਣਾਂ ਅਤੇ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਅਪਡੇਟ ਕੀਤਾ ਸੀ।