July 7, 2024 10:05 am
Volvo buses

CM ਮਾਨ ਤੇ ਕੇਜਰੀਵਾਲ ਨੇ ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ 15 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜਲੰਧਰ ਬੱਸ ਅੱਡੇ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ (Volvo buses) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ।ਇਨ੍ਹਾਂ ਬੱਸਾਂ ਦੀ ਔਨਲਾਈਨ ਬੁਕਿੰਗ ਵੀ ਕੀਤੀ ਜਾ ਸਕੇਗੀ | ਪੰਜਾਬ ਦੇ ਹੋਰਾਂ ਸ਼ਹਿਰਾਂ ਤੋਂ ਵੀ ਸਰਕਾਰੀ ਵੋਲਵੋ ਬੱਸਾਂ ਦੀ ਸਹੂਲਤ ਹੋਵੇਗੀ | ਇਸ ਦੌਰਾਨ ਦਿੱਲੀ ਦੇ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਭੁੱਲਰ ਆਦਿ ਮੌਜੂਦ ਰਹੇ |

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਸ ਮਾਫ਼ੀਆ ਨੇ ਲੋਕਾਂ ਨੂੰ ਲੁੱਟਿਆ ਹੈ। ਪੰਜਾਬ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀਆਂ ਵੋਲਵੋ ਬੱਸਾਂ ‘ਚ ਵਧੀਆਂ ਸਹੂਲਤਾਂ ਹਨ ਅਤੇ ਕਿਰਾਇਆ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਹੀਂ ਹੋਣ ਦੇਵਾਂਗੇ।