Site icon TheUnmute.com

CM ਮਾਨ ਤੇ ਕੇਜਰੀਵਾਲ ਵੱਲੋਂ 867 ਕਰੋੜ ਦੇ ਕੰਮਾਂ ਦਾ ਉਦਘਾਟਨ, ਮੈਡੀਕਲ ਕਾਲਜ-ਆਰਮੀ ਟਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ

ਕੇਜਰੀਵਾਲ

ਚੰਡੀਗੜ੍ਹ, 18 ਨਵੰਬਰ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਕਰੀਬ ਡੇਢ ਵਜੇ ਹੁਸ਼ਿਆਰਪੁਰ ਪਹੁੰਚੇ। ਭਗਵੰਤ ਮਾਨ ਨੇ ਕੇਜਰੀਵਾਲ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ।

ਇਸਦੇ ਨਾਲ ਹੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਫਾਈ ਦੇ ਨਵੇਂ ਪ੍ਰੋਜੈਕਟ ਵੀ ਦਿੱਤੇ ਹਨ। ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ। ਦੋਵਾਂ ਆਗੂਆਂ ਨੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਨੌਜਵਾਨਾਂ ਲਈ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਦਾ ਕੰਮ ਵੀ ਸ਼ੁਰੂ ਕਰਨ ਲਈ ਕਿਹਾ |

Exit mobile version