July 7, 2024 2:17 pm
Volvo buses

CM ਮਾਨ ਤੇ ਕੇਜਰੀਵਾਲ ਭਲਕੇ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੁਲਿਸ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਚੰਡੀਗੜ੍ਹ 14 ਜੂਨ 2022: ਕੱਲ੍ਹ ਯਾਨੀ 15 ਜੂਨ ਨੂੰ ਪੰਜਾਬ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ (Volvo buses) ਸ਼ੁਰੂ ਹੋਣਗੀਆਂ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਭਲਕੇ ਜਲੰਧਰ ਆ ਰਹੇ ਹਨ | ਸੀ ਐੱਮ ਮਾਨ ਅਤੇ ਸੀ ਐੱਮ ਕੇਜਰੀਵਾਲ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਪੰਜਾਬ ਰੋਡਵੇਜ਼ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ |

ਇਸ ਸਬੰਧੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਜਲੰਧਰ ਬੱਸ ਸਟੈਂਡ ’ਤੇ ਸੁਰੱਖਿਆ ਦਾ ਜਾਇਜਾ ਲਿਆ ਗਿਆ | ਇਸ ਦੌਰਾਨ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵੀ ਮੌਜੂਦ ਰਹੇ । ਇਸ ਦੇ ਨਾਲ ਹੀ ਸਵਾਰੀਆਂ ਜਾਂ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਬੱਸ ਸਟੈਂਡ ‘ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ।