July 8, 2024 12:20 am
Electricity Amendment Bill

CM ਮਾਨ ਵਲੋਂ ਗੋਬਿੰਦ ਸਾਗਰ ਝੀਲ ‘ਚ ਡੁੱਬਣ ਨਾਲ ਮਰੇ ਨੌਜਵਾਨਾਂ ਦੇ ਪਰਿਵਾਰਾਂ ਨੂੰ 1 ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ 02 ਅਗਸਤ 2022: ਬੀਤੇ ਦਿਨ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ‘ਚ ਗੋਬਿੰਦ ਸਾਗਰ ਝੀਲ (Gobind Sagar Lake) ‘ਚ 7 ਪੰਜਾਬੀ ਨੌਜਵਾਨਾਂ ਦੀ ਡੁੱਬਣ ਨਾਲ ਮੌਤ ਹੋ ਗਈ ਸੀ | ਇਹ 7 ਨੌਜਵਾਨ ਮੋਹਾਲੀ ਦੇ ਬਨੂੜ ਦੇ ਰਹਿਣ ਵਾਲੇ ਸਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ |

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਓਹਨਾਂ ਦਾ ਦੁੱਖ ਘੱਟ ਹੋ ਜਾਂਦਾ ਹੈ …ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ…

ਗੋਬਿੰਦ ਸਾਗਰ ਝੀਲ