23 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਹਮਲੇ ਤੋਂ ਬਾਅਦ ਹੁਣ ਪੰਜਾਬ ਦੇ ਵਿਚ ਹਾਈ ਲੈਵਲ ਸਕਿਊਰਟੀ (security meeting) ਮੀਟਿੰਗ ਸੱਦੀ ਹੈ, ਦੱਸ ਦੇਈਏ ਕਿ ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ‘ਤੇ ਰੱਖੀ ਗਈ ਹੈ| ਜੋ ਕਿ 11 ਵਜੇ ਹੋਵੇਗੀ| ਪਹਿਲਗਾਮ ‘ਚ ਹੋਏ ਹਮਲੇ ਤੋਂ ਬਾਅਦ ਇਹ ਬੈਠਕ ਬੁਲਾਈ ਗਈ ਹੈ| ਜਿਸ ਦੇ ਵਿੱਚ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਇਹ ਵੱਡੀ ਬੈਠਕ ਹੋਣ ਜਾ ਰਹੀ ਹੈ| ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ‘ਤੇ ਜ਼ੋਰ ਦਿੱਤਾ ਜਾਵੇਗਾ।
Read More: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕਈ ਪ੍ਰਸਤਾਵਾਂ ਨੂੰ ਮਨਜ਼ੂਰੀ