BCCI

CM ਮਾਨ ਵਲੋਂ ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ

ਚੰਡੀਗੜ੍ਹ 23 ਮਈ 2022: ਆਈਪੀਐੱਲ 2022 ਤੋਂ ਬਾਅਦ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ 9 ਜੂਨ ਤੋਂ ਟੀ-20 ਸੀਰੀਜ਼ ਦੀ ਸ਼ੁਰੂਆਤ ਹੋਣ ਜਾ ਰਹੀ ਹੈ | ਇਸ ਦੌਰਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੀਤੇ ਦਿਨ ਇਸ ਟੀ-20 ਸੀਰੀਜ਼ ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ।

ਇਸ ਸੀਰੀਜ਼ ‘ਚ ਭਾਰਤੀ ਬੱਲੇਬਾਜ ਕੇਐਲ ਰਾਹੁਲ ਨੂੰ ਸੀਰੀਜ਼ ਲਈ ਕਪਤਾਨ ਬਣਾਇਆ ਗਿਆ ਹੈ, ਜਦੋਂ ਕਿ ਰਿਸ਼ਭ ਪੰਤ ਨੂੰ ਉਪ-ਕਪਤਾਨ ਐਲਾਨ ਕੀਤਾ ਗਿਆ ਹੈ।ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਇਸ ਸੀਰੀਜ਼ ‘ਚ ਆਰਾਮ ਦਿੱਤਾ ਹੈ | ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ਾਂ ਵਿੱਚ ਨਵੇਂ ਖਿਡਾਰੀਆਂ ਉਮਰਾਨ ਮਲਿਕ ਅਤੇ ਅਰਸ਼ਦੀਪ ਸਿੰਘ (Arshdeep Singh) ਨੂੰ ਪਹਿਲੀ ਵਾਰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

ਸੀਰੀਜ਼ ‘ਚ ਟੀਮ ਦੇ ਇਹ ਖਿਡਾਰੀ ਹੋਣਗੇ :- ਕੇਐੱਲ ਰਾਹੁਲ (ਕਪਤਾਨ), ਰਿਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ, ਦੀਪਕ ਹੁੱਡਾ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵੀਸੀ) (ਵੀਕੇ), ਦਿਨੇਸ਼ ਕਾਰਤਿਕ (ਵੀ.ਕੇ.), ਹਾਰਦਿਕ ਪੰਡਯਾ, ਵੈਂਕਟੇਸ਼ ਅਈਅਰ, ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਅਕਸ਼ਰ ਪਟੇਲ , ਆਰ ਬਿਸ਼ਨੋਈ , ਭੁਵਨੇਸ਼ਵਰ , ਹਰਸ਼ਲ ਪਟੇਲ , ਅਵੇਸ਼ ਖਾਨ , ਅਰਸ਼ਦੀਪ ਸਿੰਘ (Arshdeep Singh) , ਉਮਰਾਨ ਮਲਿਕ ।

BCCI ਵਲੋਂ ਟੀਮ ਦੇ ਐਲਾਨ ਤੋਂ ਬਾਅਦ ਤੋਂ ਹੀ ਪੰਜਾਬ ਦੇ ਖਰੜ ਨਾਲ ਸੰਬੰਧ ਰੱਖਣ ਵਾਲੇ ਅਰਸ਼ਦੀਪ ਸਿੰਘ (Arshdeep Singh) ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਵਧਾਈਆਂ ਦੇਣ ਵਾਲਿਆਂ ਵਿੱਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਸ਼ਾਮਿਲ ਹੋ ਗਏ ਹਨ।

Scroll to Top