CM ਮਾਨ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਦਿੱਤੀ ਵਧਾਈ

13 ਅਪ੍ਰੈਲ 2205: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਅੱਜ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ ‘ਤੇ ਉਹ ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan)  ਨੇ ਸੰਗਤ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਜਾਤ-ਪਾਤ ਅਤੇ ਰੰਗ-ਭੇਦ ਤੋਂ ਮੁਕਤ ਖਾਲਸਾ ਪੰਥ ਦੀ ਸਥਾਪਨਾ ਕਰਕੇ ਸਾਨੂੰ ਪੂਰੀ ਦੁਨੀਆ ਵਿੱਚ ਇੱਕ ਵੱਖਰੀ ਪਛਾਣ ਪ੍ਰਦਾਨ ਕੀਤੀ। ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਨੂੰ ਬਹੁਤ-ਬਹੁਤ ਵਧਾਈਆਂ।

Read More: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਦੇ 50 ਬੰਬ ਵਾਲੇ ਬਿਆਨ ‘ਤੇ ਸਾਧਿਆ ਨਿਸ਼ਾਨਾ

Scroll to Top