July 2, 2024 7:41 pm
ਛੋਟੇ ਸਾਹਿਬਜ਼ਾਦਿਆਂ

ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ CM ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ‘ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੁੱਖ ਦਾ ਪ੍ਰਗਟਾਵਾ ਕੀਤਾ |ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ ‘ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ, ਜਿਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ ਹੈ | ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ ਹਾਂ | ਇਸਦੇ ਨਾਲ ਹੀ ਨਾਲ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ |

bhagwant mann