ਦਸੂਹਾ ‘ਚ ਬੱਸ ਹਾਦਸੇ ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਜਾ.ਨ ਗੁਆਉਣ ਵਾਲਿਆਂ ਨੂੰ ਹਰ ਸੰਭਵ ਮਦਦ ਦੇਣ ਦਾ ਦਿੱਤਾ ਭਰੋਸਾ

7 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਦਸੂਹਾ ਵਿੱਚ ਵਾਪਰੇ ਬੱਸ ਸੜਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸਾਗਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਮਿੰਨੀ ਬੱਸ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਜਿਸ ਵਿੱਚ ਕਈ ਲੋਕਾਂ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਹੈ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਤੁਰੰਤ ਮਦਦ ਕਰਨ ਲਈ ਕਿਹਾ ਗਿਆ ਹੈ ਅਤੇ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰ(karamveer singh) ਮਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਫੋਨ ਰਾਹੀਂ ਸੜਕ ਹਾਦਸੇ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਹਾਦਸੇ ਵਿੱਚ ਜ਼ਖਮੀਆਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੁਸ਼ਿਆਰਪੁਰ ਦੇ ਦਸੂਹਾ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 7 ​​ਲੋਕਾਂ ਦੀ ਦੁਖਦਾਈ ਮੌਤ ਹੋ ਗਈ ਜਦੋਂ ਕਿ ਦਰਜਨਾਂ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਦਸੂਹਾ ਦੇ ਪਿੰਡ ਸਗਰਾ ਨੇੜੇ ਇੱਕ ਨਿੱਜੀ ਬੱਸ ਅਤੇ ਇੱਕ ਕਾਰ ਵਿਚਕਾਰ ਭਿਆਨਕ ਟੱਕਰ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਬੱਸ ਤਲਵਾੜਾ ਤੋਂ ਦਸੂਹਾ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ 7 ​​ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦੋਂ ਕਿ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read More: ਦਸੂਹਾ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਤੇ ਕਾਰ ਵਿਚਕਾਰ ਟੱਕਰ, 4 ਜਣਿਆਂ ਦੀ ਮੌ.ਤ

Scroll to Top