June 24, 2024 1:17 am
MS Swaminathan

CM ਮਾਨ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗ੍ਹੜ, 28 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ (MS Swaminathan) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਗਿਆਨ ਦੇ ਖੇਤਰ ‘ਚ ਅੱਜ ਇੱਕ ਯੁੱਗ ਦਾ ਅੰਤ ਹੋਇਆ ਹੈ ਅਤੇ ਇਹ ਘਾਟਾ ਨਾ ਪੂਰਨ ਯੋਗ ਹੈ | ਕਿਸਾਨ ਤੇ ਖੇਤੀਬਾੜੀ ਲਈ ਸਵਾਮੀਨਾਥਨ ਦਾ ਸਹਿਯੋਗ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ | ਪਰਮਾਤਮਾ ਦੇ ਚਰਨਾਂ ‘ਚ ਅਰਦਾਸ ਸਵਾਮੀਨਾਥਨ ਦੀ ਰੂਹ ਨੂੰ ਸ਼ਾਂਤੀ ਬਖ਼ਸ਼ਣ ਤੇ ਚਰਨਾਂ ‘ਚ ਥਾਂ ਦੇਣ…ਵਾਹਿਗੁਰੂ ਵਾਹਿਗੁਰੂ