ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਹੜਤਾਲ ‘ਤੇ ਚੱਲ ਰਹੇ ਅਫ਼ਸਰਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਮਾਨ ਨੇ ਅਫ਼ਸਰਾਂ ਨੂੰ ਹੜਤਾਲ ਖ਼ਤਮ ਕਰਕੇ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਵਾਪਸ ਆਉਣ ਲਈ ਕਿਹਾ ਹੈ | ਅਜਿਹਾ ਨਾ ਕਰਨ ’ਤੇ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਇੱਕ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਆਪਣਾ ਰਿਸ਼ਤੇਦਾਰ, ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
ਫਰਵਰੀ 23, 2025 11:39 ਬਾਃ ਦੁਃ