ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ (Chetan Singh Jauramajra) ਵੀ ਮੌਜੂਦ ਰਹੇ । ਮੁੱਖ ਮੰਤਰੀ ਨੇ ਡੇਂਗੂ ਅਤੇ ਮਲੇਰੀਆ ਸੰਬੰਧੀ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਇਸ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਡੇਂਗੂ ਕਾਰਨ ਲੋਕਾਂ ਦੀ ਜਾਨ ਨਾ ਜਾਵੇ। ਜਿਕਰਯੋਗ ਹੈ ਕਿ ਪੰਜਾਬ ‘ਚ ਮੌਨਸੂਨ ਦੌਰਾਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਜਿਸਦੇ ਚੱਲਦੇ ਡੇਂਗੂ ਅਤੇ ਮਲੇਰੀਆ ਵਰਗੀਆਂ ਬੀਮਾਰੀਆਂ ਵੀ ਪੈਦਾ ਹੋਣ ਦੀਆਂ ਸੰਭਾਵਨਾ ਬਣ ਜਾਂਦੀ ਹੈ |
ਨਵੰਬਰ 23, 2024 8:18 ਪੂਃ ਦੁਃ